ਫੌਜ ਨਾਲ ਮੁਕਾਬਲੇ ’ਚ 2 ਅੱਤਵਾਦੀ ਢੇਰ

0
141

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਫੌਜ ਨੇ ਘੁੁਸਪੈਠ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਨਾਲ ਮੁਕਾਬਲੇ ’ਚ 3 ਅੱਤਵਾਦੀ ਮਾਰੇ ਗਏ। ਕੰਟਰੋਲ ਰੇਖਾ ਕੋਲ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ’ਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਪੁਲਸ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ’ਤੇ ਮਾਛਿਲ ਸੈਕਟਰ ਦੇ ਕੁਮਕਾੜੀ ਇਲਾਕੇ ’ਚ ਫੌਜ ਅਤੇ ਪੁਲਸ ਨੇ ਸੰਯੁਕਤ ਅਭਿਆਨ ਚਲਾਇਆ। ਇਸ ਦੌਰਾਨ ਸਰਹੱਦ ਪਾਰ ਤੋਂ ਆਉਣ ਵਾਲੇ ਦੋ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਅੱਤਵਾਦੀਆਂ ਕੋਲੋਂ ਦੋ ਏ ਕੇ ਰਾਈਫ਼ਲਾਂ, ਚਾਰ ਏ ਕੇ ਮੈਗਜ਼ੀਨ, 90 ਗੋਲੀਆਂ, ਇੱਕ ਪਾਕਿਸਤਾਨੀ ਪਿਸਟਲ, ਇੱਕ ਪਾਊਚ ਅਤੇ 2100 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਘਟਨਾ ਸਥਾਨ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।

LEAVE A REPLY

Please enter your comment!
Please enter your name here