ਚੰਡੀਗੜ੍ਹ, (ਗੁਰਜੀਤ ਬਿੱਲਾ)
ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਮੁਹਾਲੀ ਪੁਲਸ ਨਾਲ ਸਾਂਝੇ ਅਪ੍ਰੇਸਨ ਦੌਰਾਨ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਗਿ੍ਰਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਸੇਵੇਵਾਲਾ, ਫਰੀਦਕੋਟ ਅਤੇ ਅਜੈ ਕੁਮਾਰ ਉਰਫ਼ ਪ੍ਰੀਤ ਪੰਡਤ ਵਾਸੀ ਪਿੰਡ ਗਦਾਪੁਰ, ਪਟਿਆਲਾ ਵਜੋਂ ਹੋਈ ਹੈ। ਪੁਲਸ ਟੀਮਾਂ ਵੱਲੋਂ ਇਨ੍ਹਾਂ ਦੇ ਕਬਜ਼ੇ ’ਚੋਂ ਚਾਰ ਪਿਸਤੌਲ ਤਿੰਨ .32 ਬੋਰ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ ਛੇ ਮੈਗਜ਼ੀਨ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।


