ਸੰਜੇ ਸਿੰਘ ਗਿ੍ਰਫਤਾਰ

0
187

 

ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਈ ਡੀ ਨੇ ਬੁੱਧਵਾਰ ਸਵੇਰੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਦੇ ਘਰ ਛਾਪਾ ਮਾਰਿਆ ਤੇ ਪੁੱਛਗਿੱਛ ਤੋਂ ਬਾਅਦ ਗਿ੍ਰਫਤਾਰ ਕਰ ਲਿਆ। ਈ ਡੀ ਨੇ ਇਸ ਮਾਮਲੇ ’ਚ ਪਹਿਲਾਂ ਸੰਜੇ ਸਿੰਘ ਦੇ ਸਟਾਫ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਸੀ। ਦੋਸ਼ ਹੈ ਕਿ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੇ ਧੜੇਬੰਦੀ ਨੂੰ ਉਤਸ਼ਾਹਤ ਕੀਤਾ ਅਤੇ ਕੁਝ ਡੀਲਰਾਂ ਨੂੰ ਫਾਇਦਾ ਪਹੁੰਚਾਇਆ, ਜਿਸ ਲਈ ਕਥਿਤ ਤੌਰ ’ਤੇ ਰਿਸ਼ਵਤ ਹਾਸਲ ਕੀਤੀ ਗਈ। ਸੰਜੇ ਨੇ ਵੀ ਪੈਸੇ ਹਾਸਲ ਕੀਤੇ। ‘ਆਪ’ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ।

LEAVE A REPLY

Please enter your comment!
Please enter your name here