ਪਟਿਆਲਾ ’ਚ ਕੋਰੋਨਾ ਦੇ 5 ਨਵੇਂ ਮਰੀਜ਼

0
214

ਪਟਿਆਲਾ : ਜ਼ਿਲ੍ਹੇ ’ਚ 24 ਘੰਟਿਆਂ ਦੌਰਾਨ ਕੋਰੋਨਾ ਦੇ ਪੰਜ ਨਵੇਂ ਕੇਸ ਆਏ ਹਨ। ਮਹਾਂਮਾਰੀ ਰੋਗ ਰੋਕਥਾਮ ਮਾਹਰ ਡਾ. ਸੁਮਿਤ ਸਿੰਘ ਨੇ ਕਿਹਾ ਹੈ ਕਿ ਪੰਜ ਮਰੀਜ਼ ਆਉਣਾ ਚਿੰਤਾ ਦਾ ਮਾਮਲਾ ਹੈ, ਪਰ ਘਬਰਾਉਣ ਦੀ ਲੋੜ ਨਹੀਂ। ਇਕ ਮਰੀਜ਼ ਢੈਂਠਲ ਪਿੰਡ ਦਾ ਹੈ, ਜਦਕਿ ਚਾਰ ਪਟਿਆਲਾ ਸ਼ਹਿਰ ਦੇ। ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ’ਚ ਕੋਰੋਨਾ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਹੈ, ਜਦ ਕਿ ਟੈੱਸਟ ਵੀ ਮੁਫਤ ਕੀਤੇ ਜਾਂਦੇ ਹਨ। ਉਨ੍ਹਾ ਕਿਹਾ ਕਿ ਬੁਖਾਰ ਦੇ ਮਰੀਜ਼ਾਂ ’ਚ ਕੋਰੋਨਾ, ਡੇਂਗੂ ਤੇ ਚਿਕਨਗੁਨੀਆਂ ਦੇ ਲੱਛਣ ਵੀ ਪਾਏ ਜਾ ਰਹੇ ਹਨ, ਜਿਸ ਕਰਕੇ ਬੁਖਾਰ ਹੋਣ ’ਤੇ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here