24 C
Jalandhar
Thursday, September 19, 2024
spot_img

31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ, ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ।

Related Articles

LEAVE A REPLY

Please enter your comment!
Please enter your name here

Latest Articles