‘ਆਪ’ ਵਰਕਰਾਂ ਨੇ ਮੋਦੀ ਦੇ ਪੁਤਲੇ ਫੂਕੇ

0
1035

ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ, ਇਕਬਾਲ ਉਭੀ)-‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗਿ੍ਫਤਾਰੀ ਖਿਲਾਫ ਪੰਜਾਬ ਦੇ ‘ਆਪ’ ਆਗੂਆਂ ਤੇ ਵਰਕਰਾਂ ਨੇ ਸੂਬੇ ਭਰ ‘ਚ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ |
ਜਲੰਧਰ ਦੇ ਨਕੋਦਰ ‘ਚ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਸੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਲੋਕ ਸਭਾ ਇੰਚਾਰਜ ਅਸ਼ਵਨੀ ਅਗਰਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮਿ੍ਤਪਾਲ ਸਿੰਘ, ਦਿਹਾਤੀ ਪ੍ਰਧਾਨ ਸਟੀਫਨ ਕਲੇਰ, ਜ਼ਿਲਾ ਸਕੱਤਰ ਸੁਭਾਸ਼ ਸ਼ਰਮਾ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਦੇ ਨਾਲ ਵਰਕਰਾਂ ਨੇ ਰੋਸ ਪ੍ਰਦਰਸਨ ਕੀਤਾ |
ਪਠਾਨਕੋਟ ‘ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਅੰਮਿ੍ਤਸਰ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਮੰਤਰੀ ਤੇ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਝਰ, ਵਿਧਾਇਕ ਜੀਵਨ ਜੋਤ ਕੌਰ ਤੇ ਡਾ. ਅਜੇ ਗੁਪਤਾ, ਬਰਨਾਲਾ ਵਿਚ ਕੈਬਨਿਟ ਮੰਤਰੀ ਮੀਤ ਹੇਅਰ, ਮਾਲੇਰਕੋਟਲਾ ਵਿਖੇ ਵਿਧਾਇਕ ਜਮੀਲ ਉਰ ਰਹਿਮਾਨ, ਹੁਸ਼ਿਆਰਪੁਰ ‘ਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਬਠਿੰਡਾ ‘ਚ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਤੇ ਮਾਸਟਰ ਜਗਸੀਰ ਸਿੰਘ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ |

LEAVE A REPLY

Please enter your comment!
Please enter your name here