ਸਿਫਤ ਸਮਰਾ, ਤੂਰ ਤੇ ਹਰਮਿਲਨ ਦਾ ਸਵਾਗਤ

0
250

ਚੰਡੀਗੜ੍ਹ : ਹਾਂਗਜੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗਿਆਂ ਸਣੇ ਕੁੱਲ 19 ਤਮਗੇ ਜਿੱਤ ਕੇ ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਦਾ ਕੌਮਾਂਤਰੀ ਖੇਡ ਨਕਸ਼ੇ ਉਤੇ ਨਾਂਅ ਰੌਸ਼ਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਂਅ ਚਮਕਾਉਣ ਵਾਲੇ ਤਮਗਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਂਗਜੂ ਏਸ਼ੀਅਨ ਗੇਮਜ਼ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਸਿਫਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਫਰੀਦਕੋਟ ਤੇ ਪਟਿਆਲਾ ਵਿਖੇ ਸਵਾਗਤ ਤੇ ਸਨਮਾਨ ਕਰਦਿਆਂ ਕਹੀ।

LEAVE A REPLY

Please enter your comment!
Please enter your name here