ਪ੍ਰਯਾਗਰਾਜ : ਇਲਾਹਾਬਾਦ ਹਾਈ ਕੋਰਟ ਨੇ ਮਥੁਰਾ ਦੀ ਸ਼ਾਹੀ ਈਦਗਾਹ ਮਸਜਿਦ ਦੀ ਜਗ੍ਹਾ ਨੂੰ ਕਿ੍ਰਸ਼ਨ ਜਨਮ ਭੂਮੀ ਐਲਾਨਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਚੀਫ ਜਸਟਿਸ ਪ੍ਰੀਤਿੰਕਰ ਦਿਵਾਕਰ ਅਤੇ ਜਸਟਿਸ ਆਸ਼ੂਤੋਸ਼ ਸ੍ਰੀਵਾਸਤਵ ਦੀ ਬੈਂਚ ਨੇ ਮਹਿਕ ਮਹੇਸ਼ਵਰੀ ਅਤੇ ਇੱਕ ਹੋਰ ਵਿਅਕਤੀ ਵੱਲੋਂ ਦਾਇਰ ਜਨਹਿਤ ਪਟੀਸ਼ਨ ’ਤੇ ਇਹ ਹੁਕਮ ਦਿੱਤਾ। ਇਸ ਤੋਂ ਪਹਿਲਾਂ ਬੈਂਚ ਨੇ 4 ਸਤੰਬਰ ਨੂੰ ਇਸ ਮਾਮਲੇ ’ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਬਿਲਕਿਸ ਕੇਸ : ਫੈਸਲਾ ਰਾਖਵਾਂ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਮਾਮਲੇ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫੈਸਲਾ ਵੀਰਵਾਰ ਸੁਰੱਖਿਅਤ ਰੱਖ ਲਿਆ।


