ਬਕਸਰ : ਬਿਹਾਰ ਦੇ ਬਕਸਰ ਜ਼ਿਲ੍ਹੇ ਵਿਚ ਬੁੱਧਵਾਰ ਦੇਰ ਰਾਤ 4 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ, ਜਦੋਂ ਦਿੱਲੀ ਦੇ ਆਨੰਦ ਵਿਹਾਰ ਟਰਮੀਨਲ ਤੋਂ ਅਸਾਮ ਜਾ ਰਹੀ ਨਾਰਥ-ਈਸਟ ਐੱਕਸਪ੍ਰੱੈਸ ਦੇ 23 ਡੱਬੇ ਪਟੜੀ ਤੋਂ ਉਤਰ ਗਏ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਹਾਦਸੇ ’ਤੇ ਰੇਲ ਮੰਤਰਾਲੇ ਅਤੇ ਕੇਂਦਰ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।



