ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸਲਤਾ ਲਈ ਨਿਵੇਸ ਬਾਜਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜਾ ਕਾਨਫਰੰਸ-ਕਮ-ਪ੍ਰਦਰਸਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ ਵਿੱਚ ਨਿਵੇਸ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ |
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ | ਇਸ ਵਿਜ਼ਨ ਤਹਿਤ ਨਾ ਸਿਰਫ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ ‘ਤੇ ਵੀ ਜੋਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸਲਤਾ ਅਤੇ ਨਵੀਨ ਊਰਜਾ ਕੁਸਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ ‘ਤੇ ਵੀ ਜੋਰ ਦਿੱਤਾ |
ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ ਵਿੱਚ ਨਿਵੇਸ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, ‘ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ | ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜਿ?ੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ |
ਬਿਜਲੀ ਮੰਤਰਾਲੇ ਅਧੀਨ ਊਰਜਾ ਕੁਸਲਤਾ ਬਿਊਰੋ ਦੇ ਜੁਆਇੰਟ ਡਾਇਰੈਕਟਰ ਸ਼ਿਆਮ ਸੁੰਦਰ ਨੇ ਸੂਬੇ ਵਿੱਚ ਊਰਜਾ ਕੁਸਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗਾਂ ਅਤੇ ਐਮ.ਐਸ.ਐਮ.ਈਜ ਦੀ ਮਹੱਤਤਾ ਅਤੇ ਸਮੂਲੀਅਤ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ | ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸਨਾਈਡਰ, ਸਾਇਮੇਂਸ, ਐਲ ਐਂਡ ਟੀ, ਯੋਗੋਕਾਵਾ ਆਦਿ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸਲ ਉਤਪਾਦਾਂ ਦਾ ਪ੍ਰਦਰਸਨ ਵੀ ਕੀਤਾ | ਇਸ ਇੱਕ ਰੋਜਾ ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈ.ਆਰ.ਈ.ਡੀ.ਏ) ਦੇ ਸੀਨੀਅਰ ਮੈਨੇਜਰ ਸੇਖਰ ਗੁਪਤਾ, ਪੇਡਾ ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸਰਦ ਸਰਮਾ ਅਤੇ ਜੀ.ਆਈ.ਜੈਡ., ਕੇ.ਪੀ.ਐਮ.ਜੀ. ਅਤੇ ਐਨ.ਐਫ.ਐਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀ.ਵੀ.ਕੇ. ਪਾਵਰ, ਸਟਰਲਾਈਟ, ਐਲ ਐਂਡ ਟੀ ਪਾਵਰ ਐਚ.ਪੀ.ਸੀ.ਐਲ. ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ |



