ਜਲੰਧਰ (ਸੁਰਿੰਦਰ ਕੁਮਾਰ)-ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਭੋਜੋਵਾਲ ਵਿਖੇ ਮੰਗਲਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਵੜ ਕੇ ਗੋਲੀਆਂ ਮਾਰ ਕੇ ਮਾ-ਧੀ ਦੀ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਦਾ ਪਤਾ ਲਗਦਿਆਂ ਹੀ ਐੱਸ ਐੱਸ ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਿ੍ਰਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਤੇ ਧੀ ਪ੍ਰੀਤੀ (33 ਸਾਲ) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਅਮਰੀਕਾ ਰਹਿੰਦੇ ਆਪਣੇ ਜਵਾਈ ’ਤੇ ਹਮਲਾ ਕਰਵਾਉਣ ਦਾ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਪਤਾਰਾ ਵਿਖੇ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਦੇ ਚੁੱਕੇ ਹਨ।





