ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਦਾ ਸੰਕਲਪ

0
200

ਚੰਡੀਗੜ੍ਹ : ਐੱਸ ਵਾਈ ਐੱਲ ਨਹਿਰ ਦੇ ਮਾਮਲੇ ’ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਵੀਰਵਾਰ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਘਾਟ ਨਾਲ ਜੂਝ ਰਿਹਾ ਹੈ। ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ। ਮਤੇ ਰਾਹੀਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿ੍ਰੜ੍ਹ ਸੰਕਲਪ ਲਿਆ ਗਿਆ। ਮਤੇ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਉਮੀਦ ’ਚ ‘ਆਪ’ ਨੂੰ ਭਾਰੀ ਚੋਣ ਫਤਵਾ ਦਿੱਤਾ ਹੈ, ਪਰ ਉਹ ਵਿਸ਼ਵਾਸਘਾਤ ਕਰ ਰਹੀ ਹੈ। ਮਤੇ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਗਈ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਫਤਵੇ ਦਾ ਸਤਿਕਾਰ ਕਰਨ, ਪੰਜਾਬ ਦੇ ਖਾਸ ਕਰਕੇ ਕਿਸਾਨਾਂ ਦੇ ਅਹਿਮ ਹਿੱਤਾਂ ਦੀ ਰਾਖੀ ਕਰਨ ਜਾਂ ਅਸਤੀਫਾ ਦੇਣ।

LEAVE A REPLY

Please enter your comment!
Please enter your name here