28.6 C
Jalandhar
Friday, October 18, 2024
spot_img

ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੰਮ ਕਰ ਰਹੀਆਂ ਸਰਕਾਰਾਂ : ਕਾਮਰੇਡ ਜੋਸ਼ੇ ਪ੍ਰਕਾਸ਼ 

ਮੋਗਾ (ਅਮਰਜੀਤ ਬੱਬਰੀ)-‘ਮੋਦੀ ਸਰਕਾਰ ਅਤੇ ਹੋਰ ਵੱਖ-ਵੱਖ ਰਾਜ ਸਰਕਾਰਾਂ ਸੰਸਾਰ ਬੈਂਕ ਅਤੇ  ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਆ ਕੇ ਕੰਮ ਕਰ ਰਹੀਆਂ ਹਨ, ਪਬਲਿਕ ਸੈਕਟਰ ਨੂੰ ਖਤਮ ਕਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ | ਦੇਸ਼ ਦੇ ਕਰੋੜਾਂ ਕਿਰਤੀਆਂ ਦਾ ਕੰਮ ਦਿਹਾੜੀ ਸਮਾਂ ਵਧਾ ਕੇ ਕਿਰਤੀਆਂ ਦੇ ਹੱਕਾਂ ਲਈ ਬਣੇ ਕਾਨੂੰਨ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਖਤਮ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਆਰਥਕ ਸ਼ੋਸ਼ਣ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ |’ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਮਰੇਡ ਸੀ ਆਰ ਜੋਸ਼ੇ ਪ੍ਰਕਾਸ਼ ਕੌਮੀ ਜਨਰਲ ਸਕੱਤਰ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫੈਡਰੇਸ਼ਨ ਨੇ ਸ਼ੁੱਕਰਵਾਰ ਸਥਾਨਕ ਕਾਮਰੇਡ ਸਤੀਸ਼ ਲੂੰਬਾ ਹਾਲ ਵਿੱਚ ਹੋਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਉਹਨਾ ਕਿਹਾ ਕਿ ਦੇਸ਼ ਦੇ ਕਿਰਤੀ  ਆਪਣੀ ਲਾਮਬੰਦੀ ਨੂੰ ਹੋਰ ਮਜ਼ਬੂਤ ਕਰਕੇ ਅਤੇ ਆਪਣੇ ਸੰਘਰਸ਼ਾਂ ਨੂੰ ਹੋਰ  ਤਿੱਖਾ ਕਰਕੇ ਹੀ ਇਹਨਾਂ ਲੋਕ-ਵਿਰੋਧੀ ਨੀਤੀਆਂ ਨੂੰ ਮੋੜਾ ਕਟਵਾ ਸਕਦੇ ਹਨ | ਉਹਨਾ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਹੋ ਰਹੀ ਕੌਮੀ ਕਾਨਫਰੰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਲਗਭਗ 400 ਡੈਲੀਗੇਟ ਭਾਗ ਲੈਣ ਲਈ ਪਹੁੰਚ ਰਹੇ ਹਨ |
ਇਸ ਕੌਮੀ ਕਾਨਫਰੰਸ ਦਾ ਉਦਘਾਟਨ ਸ਼ਨੀਵਾਰ ਨੂੰ ਦੁਪਹਿਰ 3 ਵਜੇ ਏਟਕ ਦੇ ਕੌਮੀ ਜਨਰਲ ਸਕੱਤਰ ਅਮਰਜੀਤ ਕੌਰ ਵੱਲੋਂ ਕੀਤਾ ਜਾਵੇਗਾ | ਕਾਨਫਰੰਸ ਦੌਰਾਨ ‘ਭਾਰਤ ਦਾ ਭਵਿੱਖ ਅਤੇ ਭਾਰਤ ਵਿੱਚ ਸਿਵਲ ਸਰਵਿਸਿਜ਼ ਦਾ ਭਵਿੱਖ’ ਵਿਸ਼ੇ ‘ਤੇ ਸੈਮੀਨਾਰ ਕੀਤਾ ਜਾਵੇਗਾ | ਇਸ ਸੈਮੀਨਾਰ ਦਾ ਉਦਘਾਟਨ ਕਾਮਰੇਡ ਬਿਨੋਏ ਵਿਸ਼ਵਮ ਮੈਂਬਰ ਪਾਰਲੀਮੈਂਟ ਕਰਨਗੇ | ਸੈਮੀਨਾਰ ਦੀ ਪ੍ਰਧਾਨਗੀ ਕੌਮੀ ਚੇਅਰਮੈਨ ਕਾਮਰੇਡ ਐੱਮ ਐੱਲ ਸਹਿਗਲ ਕਰ ਰਹੇ ਹਨ | ਉਹਨਾ ਦੱਸਿਆ ਕਿ ਕਾਨਫਰੰਸ ਵਿੱਚ ਹੋਰ ਕਈ ਮੁੱਦਿਆਂ ‘ਤੇ ਵੱਖ-ਵੱਖ ਸੈਸ਼ਨ ਕਰਕੇ ਗਰੁੱਪ ਵਿਚਾਰ-ਵਟਾਂਦਰਾ ਕਰਵਾਇਆ ਜਾਵੇਗਾ ਅਤੇ ਬਹਿਸ ਉਪਰੰਤ ਆਉਣ ਵਾਲੇ  ਸਮੇਂ ਵਿੱਚ ਕੀਤੇ ਜਾਣ ਵਾਲੇ ਅਗਲੇ ਤਿੱਖੇ ਸੰਘਰਸ਼ਾਂ ਦੇ ਫੈਸਲੇ ਕੀਤੇ ਜਾਣਗੇ ਅਤੇ ਨੈਸ਼ਨਲ ਪੱਧਰ ‘ਤੇ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਜਾਵੇਗੀ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਬੀਜੂਥਐਸ਼ ਆਗੂ ਕੇਰਲਾ ਰਾਜ ਸਕੱਤਰੇਤ ਸਟਾਫ਼, ਕਾਮਰੇਡ ਤਾਪਸ ਤਿ੍ਪਾਠੀ ਆਗੂ ਪੱਛਮੀ  ਬੰਗਾਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਡਾਕਟਰ ਇੰਦਰਵੀਰ ਗਿੱਲ, ਗੁਰਪ੍ਰੀਤ ਮਾੜੀਮੇਘਾ, ਗੁਰਮੇਲ ਸਿੰਘ ਮੈਲਡੇ, ਮਨਜੀਤ ਸਿੰਘ ਗਿੱਲ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਕਨਵੀਨਰ ਗੁਰਜੰਟ ਸਿੰਘ ਕੋਕਰੀ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਮੋਗਾ, ਸੁਰਿੰਦਰ ਸਿੰਘ ਬਰਾੜ, ਪੋਹਲਾ ਸਿੰਘ ਬਰਾੜ, ਜਸਪਾਲ ਸੰਧੂ ਜਲੰਧਰ ਤੇ ਬੂਟਾ ਸਿੰਘ ਭੱਟੀ ਆਦਿ ਆਗੂ ਹਾਜ਼ਰ ਸਨ |

Related Articles

LEAVE A REPLY

Please enter your comment!
Please enter your name here

Latest Articles