ਗੈਂਗਸਟਰ ਕਲਚਰ ਨੂੰ ਖਤਮ ਕਰਨਾ ਮੇਰੀ ਤਰਜੀਹ : ਯਾਦਵ

0
403

ਚੰਡੀਗੜ੍ਹ (ਗੁਰਜੀਤ ਬਿੱਲਾ)
ਗੌਰਵ ਯਾਦਵ ਨੇ ਮੰਗਲਵਾਰ ਪੰਜਾਬ ਪੁਲਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ | ਉਸ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ‘ਚ ਉਨ੍ਹਾ ਕਿਹਾ ਕਿ ਉਨਾ ਦੀ ਤਰਜੀਹ ਨਸ਼ਿਆਂ ਵਿਰੁੱਧ ਲੜਾਈ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰਨਾ ਅਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਹੋਵੇਗੀ | ਉਨ੍ਹਾ ਕਿਹਾ—ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ‘ਚ ਦੋਸਤਾਨਾ ਪੁਲਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ | ਉਨ੍ਹਾ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੈਕਿੰਗ ਵਧਾਉਣ | ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇਜ਼ ਕਰਨ |

LEAVE A REPLY

Please enter your comment!
Please enter your name here