ਨਵੀਂ ਦਿੱਲੀ : ਕਾਨਪੁਰ ਦੇ ਸਰਕਾਰੀ ਹਸਪਤਾਲ ਵਿਚ ਖੂਨ ਚੜ੍ਹਾਉਣ ਕਾਰਨ 14 ਬੱਚੇ ਐੱਚ ਆਈ ਵੀ, ਏਡਜ਼ ਤੇ ਹੈਪੇਟਾਈਟਸ ਤੋਂ ਪੀੜਤ ਹੋ ਗਏ। ਇਸ ਬਾਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਅਤੇ ਯੂ ਪੀ ਦੀਆਂ ਭਾਜਪਾ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਲਾਗ ਵਾਲਾ ਖੂਨ ਚੜ੍ਹਾਉਣਾ ਸ਼ਰਮਨਾਕ ਤੇ ਦੁਖਦਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੀਆਂ-ਵੱਡੀਆਂ ਗੱਲਾਂ ਕਰ ਰਹੇ ਹਨ, ਪਰ ਕੀ ਉਨ੍ਹਾ ਕਦੇ ਆਪਣੀਆਂ ਭਾਜਪਾ ਸਰਕਾਰਾਂ ਲਈ ਜਵਾਬਦੇਹੀ ਤੈਅ ਕੀਤੀ ਹੈ। ਭਾਜਪਾ ਸਰਕਾਰ ਦੇ ਇਸ ਨਾਕਾਬਲੇ-ਮੁਆਫੀ ਅਪਰਾਧ ਦੀ ਸਜ਼ਾ ਮਾਸੂਮ ਬੱਚਿਆਂ ਨੂੰ ਭੁਗਤਣੀ ਪੈ ਰਹੀ ਹੈ। 6 ਤੋਂ 16 ਸਾਲ ਦੀ ਉਮਰ ਦੇ ਬੱਚੇ ਉਨ੍ਹਾਂ 180 ਥੈਲੇਸੀਮਿਕ ਮਰੀਜ਼ਾਂ ਵਿੱਚੋਂ ਹਨ, ਜਿਨ੍ਹਾਂ ਨੂੰ ਖੂਨ ਚੜ੍ਹਾਇਆ ਗਿਆ ਸੀ।




