ਹਰਿਆਣਾ ਨੇ ਪੰਜਾਬ ’ਤੇ ਦੋਸ਼ ਮੜ੍ਹਿਆ

0
167

ਗੁਰੂਗ੍ਰਾਮ : ਹਵਾ ਪ੍ਰਦੂਸ਼ਣ ਦੀ ਸਮੱਸਿਆ ਉੱਤੇ ਦਿੱਲੀ, ਪੰਜਾਬ ਅਤੇ ਹਰਿਆਣਾ ਵਿਚਾਲੇ ਟਕਰਾਅ ਵਧ ਗਿਆ ਹੈ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਦੀਆਂ ਹਨ ਤੇ ਇਨ੍ਹਾਂ ’ਚ ਦਰਸਾਇਆ ਗਿਆ ਹੈ ਕਿ ਹਰਿਆਣਾ ਨਾਲੋਂ ਪੰਜਾਬ ’ਚ ਜ਼ਿਆਦਾ ਪਰਾਲੀ ਸਾੜੀ ਜਾ ਰਹੀ ਹੈ। ਤਸਵੀਰਾਂ ਮੁਤਾਬਕ 25 ਅਤੇ 26 ਅਕਤੂਬਰ ਨੂੰ ਪੰਜਾਬ ’ਚ ਹਰਿਆਣਾ ਨਾਲੋਂ ਪਰਾਲੀ ਸਾੜਨ ਦੀਆਂ ਦੁੱਗਣੀਆਂ ਘਟਨਾਵਾਂ ਹੋਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਈ ਵਾਰ ਹਰਿਆਣਾ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਦਿੱਲੀ ’ਚ ਪ੍ਰਦੂਸ਼ਣ ਵਧਾਉਣ ਦਾ ਜ਼ਿੰਮੇਵਾਰ ਦੱਸਿਆ ਹੈ। ਹੁਣ ਹਰਿਆਣਾ ਨੇ ਅੰਕੜੇ ਜਾਰੀ ਕਰਕੇ ਪੰਜਾਬ ਦੇ ਸਿਰ ਦੋਸ਼ ਮੜ੍ਹਿਆ ਹੈ।

LEAVE A REPLY

Please enter your comment!
Please enter your name here