28.6 C
Jalandhar
Friday, October 18, 2024
spot_img

ਗ੍ਰੀਨ ਪਟਾਕੇ ਹੀ ਚਲਾਉਣੇ ਪੈਣੇ

ਚੰਡੀਗੜ੍ਹ (ਗੁਰਜੀਤ ਬਿੱਲਾ)-ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟਿ੍ਰਬਿਊਨਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਗ੍ਰੀਨ ਪਟਾਕੇ ਚਲਾਉਣ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾ ਕਿਹਾ ਕਿ ਦੀਵਾਲੀ, ਗੁਰਪੁਰਬ, ਕਿ੍ਰਸਮਸ ਅਤੇ ਨਵੇਂ ਸਾਲ ਦੇ ਮੱਦੇਨਜ਼ਰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ ਗ੍ਰੀਨ ਪਟਾਕਿਆਂ ਦੀ ਆਗਿਆ ਦੇ ਰਿਹਾ ਹੈ। ਉਨ੍ਹਾ ਕਿਹਾ ਕਿ ਦੀਵਾਲੀ ’ਤੇ ਰਾਤ 8 ਤੋਂ 10 ਵਜੇ ਤੱਕ), ਗੁਰਪੁਰਬ ’ਤੇ ਤੜਕੇ 4 ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ, ਕਿ੍ਰਸਮਸ ’ਤੇ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ’ਤੇ ਰਾਤ 11.55 ਵਜੇ ਤੋਂ 12.30 ਵਜੇ ਤੱਕ ਸਿਰਫ ਗ੍ਰੀਨ ਪਟਾਕੇ ਹੀ ਚਲਾਏ ਜਾ ਸਕਦੇ ਹਨ।

Related Articles

LEAVE A REPLY

Please enter your comment!
Please enter your name here

Latest Articles