25.4 C
Jalandhar
Friday, October 18, 2024
spot_img

ਅਸੀਂ ਇੱਕ ਪਰਵਾਰ ਹਾਂ, ‘ਆਪ’ ਦੀ ਪੰਜਾਬ ਇਕਾਈ ਸਭ ਤੋਂ ਮਿਹਨਤੀ ਟੀਮ : ਭਗਵੰਤ ਮਾਨ

ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ’ਚ ਨਵੇਂ ਬਲਾਕ ਪ੍ਰਧਾਨਾਂ ਅਤੇ ਜਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ ਟੀ ਓ, ਬ੍ਰਹਮ ਸ਼ੰਕਰ ਜਿੰਪਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਲਾਲਚੰਦ ਕਟਾਰੂਚੱਕ, ਡਾ. ਬਲਜੀਤ ਕੌਰ, ਹਰਜੋਤ ਬੈਂਸ ਦੇ ਨਾਲ ‘ਆਪ’ ਵਿਧਾਇਕ, ਚੇਅਰਮੈਨ ਅਤੇ ਵਲੰਟੀਅਰ ਵੀ ਹਾਜ਼ਰ ਸਨ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ ਨੇ ਸਾਰੇ ਨਵੇਂ ਬਲਾਕ ਪ੍ਰਧਾਨਾਂ ਅਤੇ ਜਿਲ੍ਹਾ ਇੰਚਾਰਜਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਪ੍ਰੋਗਰਾਮ ’ਚ ਸ਼ਾਮਲ ਆਗੂਆਂ ਅਤੇ ਵਲੰਟੀਅਰਾਂ ਨੂੰ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪਾਰਟੀ ਦੀ ਟੀਮ ਨੇ ਬਹੁਤ ਮਿਹਨਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਜਿੱਤ ਸੰਭਵ ਬਣਾਇਆ ਹੈ। ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕਿਹਾ ਕਿ ਵਲੰਟੀਅਰਾਂ ਦੇ ਸਹਿਯੋਗ ਅਤੇ ਮਿਹਨਤ ਤੋਂ ਬਿਨਾਂ ਕੋਈ ਵੀ ਸਫਲਤਾ ਸੰਭਵ ਨਹੀਂ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਵਾਰ ਹੈ। ਪੰਜਾਬ ਮੇਰਾ ਪਰਵਾਰ ਹੈ। ਅਸੀਂ ਪੰਜਾਬ ’ਚ ਸਿਆਸੀ ਤਬਦੀਲੀ ਲਿਆਉਣ ਲਈ ਤਨਦੇਹੀ ਨਾਲ ਮਿਹਨਤ ਕੀਤੀ ਹੁਣ ਸਾਨੂੰ ਆਪਣੇ ਦੇਸ਼ ਨੂੰ ਭਿ੍ਰਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮੁਕਤ ਕਰਨ ਲਈ ਹੋਰ ਵੀ ਮਿਹਨਤ ਕਰਨੀ ਪਵੇਗੀ। ਮਾਨ ਨੇ ਕਿਹਾ ਕਿ ਕੁਝ ਲੋਕ ਸੋਚਦੇ ਹਨ ਕਿ ਉਹ ਪਾਰਟੀ ਤੋਂ ਵੱਡੇ ਹਨ ਪਰ ਪਾਰਟੀ ਨੇ ਸਾਨੂੰ ਅਜਿਹਾ ਪਲੇਟਫਾਰਮ ਦਿੱਤਾ ਜਿਸ ਨੇ ਸਾਂਝੇ ਪਿਛੋਕੜ ਵਾਲੇ ਲੋਕਾਂ ਨੂੰ ਮੰਤਰੀ, ਵਿਧਾਇਕ ਅਤੇ ਚੇਅਰਮੈਨ ਬਣਾਇਆ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਾਬਲ ਲੋਕਾਂ ਨੂੰ ਜ?ਿੰਮੇਵਾਰੀਆਂ ਦਿੰਦਾ ਹੈ ਅਤੇ ਸਾਡੀ ਦੇਸ ਅਤੇ ਆਪਣੇ ਲੋਕਾਂ ਪ੍ਰਤੀ ਜ?ਿੰਮੇਵਾਰੀ ਹੈ। ਸਾਨੂੰ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।

Related Articles

LEAVE A REPLY

Please enter your comment!
Please enter your name here

Latest Articles