14.2 C
Jalandhar
Monday, December 23, 2024
spot_img

ਅਸਲੇ ਸਮੇਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁਨ ਕਾਬੂ

ਚੰਡੀਗੜ੍ਹ : ਪੰਜਾਬ ਪੁਲਸ ਨੇ ਸ਼ਨੀਵਾਰ ਕਿਹਾ ਕਿ ਉਸ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਸਮਰਥਕ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਅੱਤਵਾਦੀਆਂ ਨੂੰ ਗਿ੍ਫਤਾਰ ਕੀਤਾ ਹੈ | ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ | ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ | ਡੀ ਜੀ ਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐੱਸ ਏ ਐੱਸ ਨਗਰ ਪੁਲਸ ਦੇ ਸੀ ਆਈ ਏ ਵਿੰਗ ਨੇ ਇੱਕ ਅੱਤਵਾਦੀ ਮਡਿਊਲ ਦਾ ਪਰਦਾ ਫਾਸ਼ ਕੀਤਾ ਹੈ | ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀਆਂ ਨਾਲ ਸੰਬੰਧ ਹਨ | ਇਹ ਅੱਤਵਾਦੀ ਸੰਗਠਨ ਬੀ ਕੇ ਆਈ ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ | ਡਰੋਨ ਦੀ ਮਦਦ ਨਾਲ ਇਹ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ‘ਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ | ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ | ਇਨ੍ਹਾਂ ਕੋਲੋਂ 275 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ | ਮੁਲਜ਼ਮਾਂ ਤੋਂ ਪੁੱਛ-ਗਿੱਛ ਜਾਰੀ ਹੈ, ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ |

Related Articles

LEAVE A REPLY

Please enter your comment!
Please enter your name here

Latest Articles