ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਉਨ੍ਹਾਂ ਅੱਠ ਭਾਰਤੀ ਨਾਗਰਿਕਾਂ ਦੇ ਪਰਵਾਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਕਤਰ ਦੀ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜੈਸ਼ੰਕਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। 26 ਅਕਤੂਬਰ ਨੂੰ ਕਤਰ ਦੀ ‘ਕੋਰਟ ਆਫ ਫਸਟ ਇੰਸਟੈਂਸ’ ਨੇ ਭਾਰਤੀ ਨੇਵੀ ਦੇ ਸਾਬਕਾ ਅਫਸਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਸੇ ਦੌਰਾਨ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲ੍ਹੇ ਵਿਚ ਐਤਵਾਰ ਕੇਰਨ ਸੈਕਟਰ ਦੇ ਜੁਮਾਗੁੰਡ ਇਲਾਕੇ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਨੂੰ ਨਾਕਾਮ ਕਰਦਿਆਂ ਇਕ ਦਹਿਸ਼ਤਗਰਦ ਨੂੰ ਮਾਰ ਦਿੱਤਾ।