ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਯੂ ਪੀ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫਨਾਮੇ ਹਫਤੇ ਦੇ ਅੰਦਰ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਐੱਸ ਕੇ ਕੌਲ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਪਰਾਲੀ ਸਾੜਨਾ ਦਿੱਲੀ ’ਚ ਹਵਾ ਪ੍ਰਦੂਸ਼ਣ ਦਾ ਇੱਕ ਮੁੱਖ ਕਾਰਨ ਹੈ।