ਬਠਿੰਡਾ : ਆਖ਼ਰ ਮੰਗਲਵਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਨਾਲ ਇੱਥੇ ਵਿਜੀਲੈਂਸ ਦਫ਼ਤਰ ਪੁੱਜੇ। ਬਠਿੰਡਾ ਮਾਡਲ ਟਾਊਨ ਪਲਾਟ ਮਾਮਲੇ ਵਿਚ ਵਿਜੀਲੈਂਸ ਨੇ 24 ਸਤੰਬਰ ਨੂੰ ਮਨਪ੍ਰੀਤ ਤੇ ਉਸ ਦੇ ਸਾਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਉਨ੍ਹਾ ਨੂੰ 23 ਅਕਤੂਬਰ ਨੂੰ ਪੁੱਛਗਿੱਛ ਲਈ ਬਠਿੰਡਾ ਦਫਤਰ ਬੁਲਾਇਆ ਸੀ, ਪਰ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਏ ਸਨ।