ਈ ਡੀ ਭਲਕੇ ਕੇਜਰੀਵਾਲ ਨੂੰ ਗਿ੍ਰਫਤਾਰ ਕਰ ਸਕਦੀ : ਆਤਿਸ਼ੀ

0
202

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਨੇਤਾ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਮੰਗਲਵਾਰ ਦਾਅਵਾ ਕੀਤਾ ਕਿ ਈ ਡੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਪੁੱਛ-ਪੜਤਾਲ ਤੋਂ ਬਾਅਦ 2 ਨਵੰਬਰ ਨੂੰ ਗਿ੍ਰਫਤਾਰ ਕਰ ਸਕਦੀ ਹੈ। ਉਨ੍ਹਾ ਇਹ ਵੀ ਦੋਸ਼ ਲਾਇਆ ਕਿ ਭਾਜਪਾ ‘ਆਪ’ ਦੇ ਆਗੂਆਂ ਨੂੰ ਜੇਲ੍ਹਾਂ ’ਚ ਪਾ ਕੇ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੇਜਰੀਵਾਲ ਨੂੰ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਵਾਲੇ ਕਾਨੂੰਨ (ਪੀ ਐੱਮ ਐੱਲ ਏ) ਤਹਿਤ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਈ ਡੀ 2 ਨਵੰਬਰ ਨੂੰ ਸਵੇਰੇ 11 ਵਜੇ ਉਸ ਦੇ ਦਿੱਲੀ ਦਫਤਰ ’ਚ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ ਦਰਜ ਕਰੇਗੀ। ਇਹ ਪਹਿਲੀ ਵਾਰ ਹੈ ਜਦੋਂ ਈ ਡੀ ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਸੀ ਬੀ ਆਈ ਨੇ ਅਪਰੈਲ ਵਿਚ ਇਸ ਮਾਮਲੇ ਵਿਚ ਉਨ੍ਹਾ ਤੋਂ ਪੁੱਛ-ਪੜਤਾਲ ਕੀਤੀ ਸੀ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਭਾਜਪਾ ‘ਆਪ’ ਨੂੰ ਨਿਸ਼ਾਨਾ ਬਣਾਉਣ ਲਈ ਚਾਲਾਂ ਚੱਲ ਰਹੀ ਹੈ, ਕਿਉਂਕਿ ਉਹ ਜਾਣਦੀ ਹੈ ਕਿ ਚੋਣਾਂ ’ਚ ਕੇਜਰੀਵਾਲ ਨੂੰ ਹਰਾਇਆ ਨਹੀਂ ਜਾ ਸਕਦਾ।

LEAVE A REPLY

Please enter your comment!
Please enter your name here