28.7 C
Jalandhar
Saturday, November 2, 2024
spot_img

‘ਆਪ’ ਵੱਲੋਂ ਸਾਰੀਆਂ ਪਾਰਟੀਆਂ ਨੂੰ ਬਹਿਸ ’ਚ ਸ਼ਾਮਲ ਹੋਣ ਦੀ ਅਪੀਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ। ਉਨ੍ਹਾ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਕੇਂਦਰਤ ਹੋਵੇਗੀ, ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਦੇਸ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ ’ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭਿ੍ਰਸ਼ਟਾਚਾਰੀਆਂ ਦਾ ਪਰਦਾ ਫਾਸ਼ ਹੋ ਜਾਵੇਗਾ। ਉਨ੍ਹਾ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ ’ਤੇ ਕੇਂਦਰਤ ਹੋਵੇਗੀ।

Related Articles

LEAVE A REPLY

Please enter your comment!
Please enter your name here

Latest Articles