ਕੈਨੇਡਾ ਭੇਜਣ ‘ਚ ਠੱਗੀ ਦੇ ਮੁਲਜ਼ਮ ਬਿ੍ਜੇਸ਼ ਮਿਸ਼ਰਾ ਨੇ ਦੋਸ਼ ਨਕਾਰੇ

0
182

ਟੋਰਾਂਟੋ : ਕੈਨੇਡਾ ‘ਚ ਸਟੱਡੀ ਪਰਮਿਟ ਹਾਸਲ ਕਰਨ ਲਈ ਜਾਲ੍ਹੀ ਕਾਲਜ ਦਾਖਲਾ ਪੱਤਰ ਦੇ ਕੇ ਸੈਂਕੜੇ ਭਾਰਤੀ ਵਿਦਿਆਰਥੀਆਂ, ਜਿਨ੍ਹਾਂ ‘ਚ ਬਹੁਤੇ ਪੰਜਾਬੀ ਹਨ, ਨਾਲ ਹਜ਼ਾਰਾਂ ਡਾਲਰਾਂ ਦੀ ਠੱਗੀ ਮਾਰਨ ਦੇ ਮੁਲਜ਼ਮ ਇਮੀਗ੍ਰੇਸ਼ਨ ਏਜੰਟ ਬਿ੍ਜੇਸ਼ ਮਿਸ਼ਰਾ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ | ਮਿਸ਼ਰਾ, ਜੋ ਜੂਨ ਤੋਂ ਬਿ੍ਟਿਸ਼ ਕੋਲੰਬੀਆ ਦੀ ਜੇਲ੍ਹ ‘ਚ ਹੈ, ਨੇ ਕਿਹਾ ਕਿ ਉਸ ਨੂੰ ਭਾਰਤ ਦੇ ਕੌਮਾਂਤਰੀ ਵਿਦਿਆਰਥੀਆਂ ਨੇ ਬਲੀ ਦਾ ਬੱਕਰਾ ਬਣਾਇਆ ਹੈ | ਵੀਡੀਓ ਲਿੰਕ ਰਾਹੀਂ ਟੋਰਾਂਟੋ ‘ਚ ਇਮੀਗ੍ਰੇਸ਼ਨ ਟਿ੍ਬਿਊਨਲ ਦੇ ਸਾਹਮਣੇ ਆਪਣੀ ਪਹਿਲੀ ਜਨਤਕ ਪੇਸ਼ੀ ਦੌਰਾਨ ਮਿਸ਼ਰਾ ਨੇ ਕਿਹਾ-ਵਿਦਿਆਰਥੀ ਆਪਣੀਆਂ ਗਲਤੀਆਂ ‘ਤੇ ਪਰਦਾ ਪਾਉਣ ਲਈ ਮੇਰੇ ‘ਤੇ ਦੋਸ਼ ਲਗਾ ਰਹੇ ਹਨ |
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ ਬੀ ਐੱਸ ਏ) ਨੇ ਮਿਸ਼ਰਾ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਕਿਸੇ ਵਿਅਕਤੀ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਗਲਤ ਜਾਣਕਾਰੀ ਦੇਣ ਜਾਂ ਅਧਿਕਾਰੀਆਂ ਤੋਂ ਜਾਣਕਾਰੀ ਲੁਕੋਣ ਲਈ ਸਲਾਹ ਦੇਣ ਦਾ ਦੋਸ਼ ਲਗਾਇਆ ਹੈ | ਇਸ ਸਾਲ ਮਾਰਚ ਵਿੱਚ ਸੀ ਬੀ ਐੱਸ ਏ ਨੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ, ਜਿਨ੍ਹਾਂ ‘ਚ ਜ਼ਿਆਦਾਤਰ ਪੰਜਾਬ ਤੋਂ ਸਨ | ਇਨ੍ਹਾਂ ਵਿਦਿਆਰਥੀਆਂ ਵਿੱਚੋਂ ਜ਼ਿਆਦਾਤਰ ਨੇ 2018 ਤੋਂ 2022 ਤੱਕ ਜਲੰਧਰ ਸਥਿਤ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਰਾਹੀਂ ਵੀਜ਼ਾ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਸ ਨੂੰ ਮਿਸ਼ਰਾ ਚਲਾ ਰਿਹਾ ਸੀ | ਮਿਸ਼ਰਾ ਨੇ ਕਥਿਤ ਤੌਰ ‘ਤੇ ਇੱਕ ਪ੍ਰਮੁੱਖ ਸੰਸਥਾ ਹੰਬਰ ਕਾਲਜ ‘ਚ ਦਾਖਲਾ ਫੀਸ ਸਮੇਤ ਸਾਰੇ ਖਰਚਿਆਂ ਲਈ ਹਰੇਕ ਵਿਦਿਆਰਥੀ ਤੋਂ 16 ਤੋਂ 20 ਲੱਖ ਰੁਪਏ ਤੱਕ ਦਾ ਖਰਚਾ ਲਿਆ |

LEAVE A REPLY

Please enter your comment!
Please enter your name here