ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੀਵਾਲੀ ਤੋਂ ਪਹਿਲਾਂ ਰਾਜਧਾਨੀ ਦੇ ਸਰਕਾਰੀ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਸੋਮਵਾਰ ਦਿੱਲੀ ਸਰਕਾਰ ਦੇ ਗਰੁੱਪ ਬੀ ਨਾਨ-ਗਜ਼ਟਿਡ ਅਤੇ ਗਰੁੱਪ ਸੀ ਮੁਲਾਜ਼ਮਾਂ ਲਈ ਬੋਨਸ ਦਾ ਐਲਾਨ ਕੀਤਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ 80,000 ਮੁਲਾਜ਼ਮਾਂ ਨੂੰ ਦੀਵਾਲੀ ਬੋਨਸ ਦੇਣ ਲਈ 56 ਕਰੋੜ ਰੁਪਏ ਅਲਾਟ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਾਨ-ਗਜ਼ਟਿਡ ਅਤੇ ਗਰੁੱਪ ਸੀ ਮੁਲਾਜ਼ਮਾਂ ਨੂੰ ਬੋਨਸ ਦੇ ਰੂਪ ’ਚ 7000 ਰੁਪਏ ਦੇਵਾਂਗੇ। ਵਰਤਮਾਨ ’ਚ ਲੱਗਭੱਗ 80,000 ਗਰੁੱਪ ਬੀ ਨਾਨ-ਗਜ਼ਟਿਡ ਅਤੇ ਗਰੁੱਪ ਸੀ ਮੁਲਾਜ਼ਮ ਦਿੱਲੀ ਸਰਕਾਰ ਦੇ ਨਾਲ ਕੰਮ ਕਰ ਰਹੇ ਹਨ। ਇਸ ਪ੍ਰਕਾਰ ਇਸ ਬੋਨਸ ਦੇਣ ’ਚ ਕੁੱਲ 56000 ਕਰੋੜ ਰੁਪਏ ਖਰਚ ਹੋਣਗੇ।