ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ : ਆਪ

0
168

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ-ਰਾਜਪਾਲ ਵਿਵਾਦ ’ਚ ਸੁਪਰੀਮ ਕੋਰਟ ਵੱਲੋਂ ਸਰਕਾਰ ਦੇ ਹੱਕ ’ਚ ਦਿੱਤੇ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਲੋਕਤੰਤਰ ਦੀ ਜਿੱਤ ਹੈ। ਸੋਮਵਾਰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਸੂਬੇ ’ਤੇ ਰਾਜ ਕਰਨ ਦਾ ਅਧਿਕਾਰ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਦਿੰਦਾ ਹੈ, ਪਰ ਬਦਕਿਸਮਤੀ ਨਾਲ ਮੋਦੀ ਸਰਕਾਰ ਲਗਾਤਾਰ ਆਪਣੇ ਰਾਜਪਾਲ ਦੇ ਜ਼ਰੀਏ ਵਿਰੋਧੀ ਸ਼ਾਸਿਤ ਰਾਜਾਂ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜਪਾਲ ਤੋਂ ਸਿਆਸੀ ਦਖਲਅੰਦਾਜ਼ੀ ਕਰਵਾ ਕੇ ਰਾਜਪਾਲ ਦੇ ਅਹੁਦੇ ਦੀ ਸ਼ਾਨ ਨੂੰ ਠੇਸ ਪਹੁੰਚਾਈ ਹੈ। ਕੰਗ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ, ਪਰ ਸੰਵਿਧਾਨ ’ਚ ਸਪੱਸ਼ਟ ਲਿਖਿਆ ਹੋਇਆ ਹੈ ਕਿ ਰਾਜਪਾਲ ਮੰਤਰੀ ਮੰਡਲ ਦੀ ਸਲਾਹ ਅਨੁਸਾਰ ਕੰਮ ਕਰਨ ਲਈ ਪਾਬੰਦ ਹੈ। ਇਸ ਲਈ ਚੁਣੀ ਹੋਈ ਸਰਕਾਰ ਦੀ ਭੂਮਿਕਾ ਮਹੱਤਵਪੂਰਨ ਹੈ।
ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਰਾਜਪਾਲ ਨੇ ਪੰਜਾਬ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਸਿਆਸੀ ਦਖਲਅੰਦਾਜੀ ਕੀਤੀ, ਉਸ ਨਾਲ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ।

LEAVE A REPLY

Please enter your comment!
Please enter your name here