ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ’ਚ ਬੱਝੇ

0
214

ਚੰਡੀਗੜ੍ਹ (ਗੁਰਜੀਤ ਬਿੱਲਾ)
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ’ਚ ਬੱਝ ਗਏ। ਚੰਡੀਗੜ੍ਹ ਵਿਖੇ ਪਰਵਾਰਕ ਮੈਂਬਰਾਂ ਦੀ ਹਾਜ਼ਰੀ ’ਚ ਆਨੰਦ ਕਾਰਜ ਦੀ ਰਸਮ ਹੋਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਵਿਆਹ ਵਿੱਚ ਹਾਜ਼ਰ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਨਵ-ਜੋੜੇ ਨੂੰ ਵਧਾਈ ਦਿੱਤੀ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਉਲੰਪਿਕ ਸੰਘ ਵੱਲੋਂ ਹਾਲ ਹੀ ’ਚ ਸੰਪੰਨ ਹੋਈਆਂ ਏਸ਼ੀਆਈ ਖੇਡਾਂ ’ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਵਾਰ ਭਾਰਤ ਆ ਕੇ ਮੇਰਠ ਵਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ।

LEAVE A REPLY

Please enter your comment!
Please enter your name here