30.5 C
Jalandhar
Monday, September 26, 2022
spot_img

ਰੀ-ਚੈਕਿੰਗ ਤੇ ਰੀ-ਇਵੈਲੂਏਸ਼ਨ ਲਈ ਸ਼ਡਿਊਲ ਜਾਰੀ

ਐੱਸ.ਏ.ਐੱਸ. ਨਗਰ (ਗੁਰਜੀਤ ਬਿੱਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਅਪ੍ਰੈਲ 2022 (ਟਰਮ-2) ਐਲਾਨੇ ਨਤੀਜੇ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ |
ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਸ੍ਰੀ ਜੇ.ਆਰ. ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਦਸਵੀਂ ਸ਼੍ਰੇਣੀ ਅਪ੍ਰੈਲ 2022 (ਟਰਮ-2) ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ), ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਕੈਟਾਗਰੀਆਂ ਅਧੀਨ ਪਰੀਖਿਆ ਦੇਣ ਵਾਲੇ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ/ਰੀ-ਇਵੈਲੂਏਸ਼ਨ ਕਰਵਾਉਣ ਦੇ ਇੱਛੁਕ ਹੋਣ ਤਾਂ ਉਹ ਇਸ ਮੰਤਵ ਲਈ 11 ਜੁਲਾਈ 2022 ਤੋਂ 20 ਜੁਲਾਈ 2022 ਤੱਕ ਆਨ-ਲਾਈਨ ਫ਼ਾਰਮ ਅਤੇ ਫ਼ੀਸ ਭਰ ਸਕਦੇ ਹਨ |
ਕੰਟਰੋਲਰ ਪ੍ਰੀਖਿਆਵਾਂ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਰੀ-ਚੈਕਿੰਗ ਲਈ ਫ਼ੀਸ 500 ਰੁਪਏ ਪ੍ਰਤੀ ਉੱਤਰ ਪੱਤਰੀ ਅਤੇ ਰੀ-ਇਵੈਲੂਏਸ਼ਨ ਲਈ ਫ਼ੀਸ 1000 ਰੁਪਏ ਪ੍ਰਤੀ ਉੱਤਰ ਪੱਤਰੀ ਨਿਰਧਾਰਤ ਕੀਤੀ ਗਈ ਹੈ |
ਕੰਟਰੋਲਰ ਪ੍ਰੀਖਿਆਵਾਂ ਸ੍ਰੀ ਜੇ.ਆਰ. ਮਹਿਰੋਕ ਵੱਲੋਂ ਹਦਾਇਤ ਕੀਤੀ ਗਈ ਕਿ ਸੰਬੰਧਤ ਪ੍ਰੀਖਿਆਰਥੀ ਰੀ-ਚੈਕਿੰਗ ਜਾਂ ਰੀ-ਇਵੈਲੂਏਸ਼ਨ ਲਈ ਆਨ-ਲਾਈਨ ਫ਼ਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪਿ੍ੰਟ ਆਪਣੇ ਕੋਲ ਰੱਖਣ ਅਤੇ ਇਸ ਦੀ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਨਾ ਕਰਵਾਈ ਜਾਵੇ |
ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਸੰਬੰਧੀ ਸੰਪੂਰਨ ਜਾਣਕਾਰੀ ਅਤੇ ਹਦਾਇਤਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ … ‘ਤੇ ਉਪਲੱਬਧ ਹਨ |

Related Articles

LEAVE A REPLY

Please enter your comment!
Please enter your name here

Latest Articles