ਮਾਨ ਤੇ ਕੇਜਰੀਵਾਲ ਵੱਲੋਂ ਰੋਡ ਸ਼ੋਅ

0
147

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਮੱਧ ਪ੍ਰਦੇਸ ਵਿਧਾਨ ਸਭਾ ਚੋਣਾਂ ਲਈ ‘ਆਪ’ ਉਮੀਦਵਾਰ ਨਾਲ ਸੇਂਵਢਾਂ ਅਤੇ ਦਤੀਆ ’ਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ। ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ, ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ।

LEAVE A REPLY

Please enter your comment!
Please enter your name here