ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਨੇ ਰੱਖਿਆ ਉਦਯੋਗਾਂ ਦੇ ਖੇਤਰ ‘ਚ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਹਿੰਦ ਪ੍ਰਸ਼ਾਂਤ ਹਿੱਸੇਦਾਰੀ ਵਧਾਉਣ ਅਤੇ ਮਹੱਤਵਪੂਰਨ ਖਣਿਜਾਂ ਤੇ ਉੱਚ ਪੱਧਰੀ ਤਕਨੀਕੀ ਖੇਤਰਾਂ ‘ਚ ਸਹਿਯੋਗ ਨੂੰ ਉਤਸ਼ਾਹਤ ਕਰਨ ਲਈ ਆਪਣੀ ਕੌਮਾਂਤਰੀ ਰਣਨੀਤਕ ਭਾਈਵਾਲੀ ਨੂੰ ਵਧਾਉਣ ਉੱਤੇ ਸ਼ੁੱਕਰਵਾਰ ਵਿਆਪਕ ਚਰਚਾ ਕੀਤੀ | ‘ਟੂ ਪਲੱਸ ਟੂ’ ਮੰਤਰੀ ਪੱਧਰੀ ਵਾਰਤਾ ‘ਚ ਅਮਰੀਕੀ ਵਫਦ ਦੀ ਅਗਵਾਈ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕੀਤੀ | ਭਾਰਤੀ ਵਫਦ ਦੀ ਅਗਵਾਈ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ |
ਜੈਸ਼ੰਕਰ ਅਤੇ ਬਲਿੰਕਨ ਨੇ ਸਵੇਰੇ ਹਮਾਸ-ਇਜ਼ਰਾਈਲ ਯੁੱਧ ਕਾਰਨ ਪੈਦਾ ਹੋਈ ਸਥਿਤੀ ਅਤੇ ਭਾਰਤ ਤੇ ਅਮਰੀਕਾ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਗੱਲਬਾਤ ਕੀਤੀ |





