ਨਵੀਂ ਦਿੱਲੀ : ਈ ਡੀ ਨੇ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ’ਚ ਕਾਲੇ ਧਨ ਨੂੰ ਸਫੈਦ ਕਰਨ ਕਰਨ ਸੰਬੰਧੀ ਕੀਤੀ ਜਾ ਰਹੀ ਜਾਂਚ ਦੇ ਸਿਲਸਿਲੇ ’ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾ ਦੇ ਪੁੱਤਰ ਤੇਜਸਵੀ ਯਾਦਵ ਦੇ ਸਹਿਯੋਗੀ ਦੱਸੇ ਜਾਂਦੇ ਅਮਿਤ ਕਤਿਆਲ ਨੂੰ ਗਿ੍ਰਫਤਾਰ ਕਰ ਲਿਆ ਹੈ। ਉਸ ਨੂੰ ਸ਼ੁੱਕਰਵਾਰ ਹਿਰਾਸਤ ’ਚ ਲਿਆ ਗਿਆ ਅਤੇ ਪੁੱਛ-ਪੜਤਾਲ ਕਰਨ ਤੋਂ ਬਾਅਦ ਗਿ੍ਰਫਤਾਰ ਕਰ ਲਿਆ ਗਿਆ।




