ਵਾਸ਼ਿੰਗਟਨ : ਅਮਰੀਕਾ ’ਚ ਪੜ੍ਹਨ ਜਾਣ ਵਾਲੇ ਭਾਰਤੀਆਂ ’ਚ 35 ਫੀਸਦੀ ਵਾਧਾ ਹੋਇਆ ਹੈ। ਅਮਰੀਕਾ ’ਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ’ਚ 2022-23 ਅਕਾਦਮਿਕ ਸਾਲ ’ਚ 12 ਫੀਸਦੀ ਦਾ ਵਾਧਾ ਹੋਇਆ ਤੇ 10 ਲੱਖ ਤੋਂ ਵੱਧ ਵਿਦਿਆਰਥੀ ਵਿਦੇਸ਼ਾਂ ਤੋਂ ਆਏ। ਅਮਰੀਕੀ ਕਾਲਜਾਂ ਨੇ ਭਾਰਤ ਤੋਂ 269,000 ਵਿਦਿਆਰਥੀਆਂ ਨੂੰ ਦਾਖਲ ਕੀਤਾ, ਜੋ ਪਹਿਲਾਂ ਨਾਲੋਂ ਕਿਤੇ ਵੱਧ ਹੈ ਅਤੇ ਚੀਨ ਤੋਂ ਬਾਅਦ ਦੂਜੇ ਨੰਬਰ ’ਤੇ ਹੈ। ਜ਼ਿਆਦਾਤਰ ਗ੍ਰੈਜੂਏਟ ਪ੍ਰੋਗਰਾਮਾਂ ਲਈ ਆਏ ਸਨ। ਚੀਨ ਹਾਲੇ ਵੀ ਅਮਰੀਕਾ ’ਚ 290,000 ਵਿਦਿਆਰਥੀਆਂ ਨਾਲ ਸਭ ਤੋਂ ਅੱਗੇ ਹੈ, ਪਰ ਲਗਾਤਾਰ ਤੀਜੇ ਸਾਲ ਇਸ ਮੁਲਕ ਦੇ ਵਿਦਿਆਰਥੀਆਂ ਦੀ ਗਿਣਤੀ ’ਚ ਕਮੀ ਆਈ ਹੈ। ਚੀਨ ਅਤੇ ਭਾਰਤ ਤੋਂ ਬਾਅਦ ਅਮਰੀਕਾ ’ਚ ਸਭ ਤੋਂ ਵੱਧ ਵਿਦਿਆਰਥੀ ਭੇਜਣ ਵਾਲੇ ਦੇਸ਼ਾਂ ’ਚ ਦੱਖਣੀ ਕੋਰੀਆ, ਕੈਨੇਡਾ, ਵੀਅਤਨਾਮ, ਤਾਈਵਾਨ ਅਤੇ ਨਾਈਜੀਰੀਆ ਹਨ।

