ਚੰਡੀਗੜ੍ਹ : ਧੁੰਦ ਕਾਰਨ ਸੋਮਵਾਰ ਸਵੇਰੇ ਸਮਰਾਲਾ ’ਚ ਕੌਮੀ ਸ਼ਾਹਰਾਹ ’ਤੇ 100 ਦੇ ਕਰੀਬ ਵਾਹਨਾਂ ਦੀ ਆਪਸੀ ਟੱਕਰ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਹਾਦਸਿਆਂ ’ਤੇ ਡੂੰਘਾ ਅਫ਼ਸੋਸ ਜ਼ਾਹਰ ਕਰਦਿਆਂ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅਗਲੇ ਧੁੰਦ ਦੇ ਦਿਨਾਂ ਦੌਰਾਨ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।





