ਮੋਗਾ : ਮੰਗਲਵਾਰ ਦੇਰ ਰਾਤ ਇੱਥੇ ਦੋ ਧੜਿਆਂ ਵਿਚਾਲੇ ਗੋਲੀਬਾਰੀ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਜ਼ਖਮੀ ਹੋ ਗਿਆ।
ਥਾਣਾ ਸਿਟੀ ਦੱਖਣੀ ਮੁਖੀ ਇੰਸਪੈਕਟਰ ਇਕਬਾਲ ਹੁਸੈਨ ਨੇ ਕਿਹਾ ਕਿ ਦਰਜਨ ਦੇ ਕਰੀਬ ਮੁਲਜ਼ਮਾਂ ਵਿਰੁੱਧ ਹੱਤਿਆ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਿ੍ਰਤਕ ਨੌਜਵਾਨ ਦੀ ਪਛਾਣ ਵਿਕਾਸ ਜਿੰਦਲ ਉਰਫ ਵੀਰੋ (27) ਵਜੋਂ ਹੋਈ ਹੈ। ਸਿਵਲ ਹਸਪਤਾਲ ਵਿਚ ਦਾਖਲ ਵਿਰੋਧੀ ਧੜੇ ਦੇ ਵੀਰ ਸਿੰਘ ਉਰਫ ਮਿੱਠੂ ਨੇ ਕਿਹਾ ਕਿ ਗੈਰ-ਕਾਨੂੰਨੀ ਜੂਆ ਚੱਲ ਰਿਹਾ ਸੀ। ਇਸ ਦੌਰਾਨ ਬਹਿਸਬਾਜ਼ੀ ਮਗਰੋਂ ਗੋਲੀਆਂ ਚੱਲੀਆਂ।




