ਐੱਸ ਜੀ ਪੀ ਸੀ ਚੋਣਾਂ ਲਈ ਵੋਟਰ ਬਣਨ ਦੀ ਤਰੀਕ 29 ਫਰਵਰੀ ਤੱਕ ਵਧੀ

0
152

ਚੰਡੀਗੜ੍ਹ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ’ਚ ਵੋਟ ਪਾਉਣ ਲਈ ਵੋਟਰ ਵਜੋਂ ਨਾਂਅ ਰਜਿਸਟਰ ਕਰਵਾਉਣ ਦੀ ਆਖਰੀ 15 ਨਵੰਬਰ ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।
ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕਿ੍ਰਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ ਐਸ ਸਾਰੋਂ, ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਸੰਬੰਧਤ ਡਿਪਟੀ ਕਮਿਸ਼ਨਰ 21 ਮਾਰਚ, 2024 ਤੱਕ ਮੁਢਲੀਆਂ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਉਣਗੇ ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ ਹੈ। ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਅਥਾਰਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੇ ਸੰਚਾਰ ਦੀ ਆਖਰੀ 21 ਅਪ੍ਰੈਲ, 2024 ਹੈ ਅਤੇ ਸਪਲੀਮੈਂਟਰੀ ਵੋਟਰ ਸੂਚੀ ਦੇ ਖਰੜੇ ਦੀਆਂ ਤਿਆਰੀਆਂ ਅਤੇ ਸਪਲੀਮੈਂਟ ਦੀ ਛਪਾਈ ਦੀ ਮਿਤੀ 2 ਮਈ, 2024 ਨੂੰ ਹੋਵੇਗੀ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ ਹੋਵੇਗੀ।

LEAVE A REPLY

Please enter your comment!
Please enter your name here