ਪੋਲਿੰਗ ਤੋਂ ਦੋ ਦਿਨ ਪਹਿਲਾਂ ਕਿਸਾਨਾਂ ਦੇ ਖਾਤਿਆਂ ’ਚ 15ਵੀਂ ਕਿਸ਼ਤ

0
206

ਖੁੰਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਦੇਸ਼ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਵਜੋਂ 18,000 ਕਰੋੜ ਰੁਪਏ ਜਾਰੀ ਕੀਤੇ। ਝਾਰਖੰਡ ਦੇ ਖੁੰਟੀ ਜ਼ਿਲ੍ਹੇ ’ਚ ਜਨਜਾਤੀ ਮਾਣ ਦਿਵਸ ਨਾਲ ਸੰਬੰਧਤ ਸਮਾਗਮ ’ਚ ਪ੍ਰਧਾਨ ਮੰਤਰੀ ਨੇ ਬਟਨ ਦਬਾ ਕੇ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਡਿਜੀਟਲ ਰੂਪ ’ਚ ਪੈਸੇ ਟਰਾਂਸਫਰ ਕੀਤੇ। ਇਸ ਸਕੀਮ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਪ੍ਰਤੀ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਤਿੰਨ ਬਰਾਬਰ ਕਿਸ਼ਤਾਂ ’ਚ ਟਰਾਂਸਫਰ ਕੀਤੀ ਜਾਂਦੀ ਹੈ। ਇਸ ਦੌਰਾਨ ਕਾਂਗਰਸ ਨੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਲਈ ਪੋਲਿੰਗ ਤੋਂ ਸਿਰਫ ਦੋ ਦਿਨ ਪਹਿਲਾਂ ਫੰਡ ਜਾਰੀ ਕਰਨ ’ਤੇ ਸਵਾਲ ਖੜ੍ਹੇ ਕੀਤੇ ਅਤੇ ਪੁੱਛਿਆ ਕਿ ਕੀ ਇਹ ਜਾਣ-ਬੁੱਝ ਕੇ ਕੀਤਾ ਗਿਆ ਹੈ।

LEAVE A REPLY

Please enter your comment!
Please enter your name here