ਅੱਜ ਹੁਸ਼ਿਆਰਪੁਰ ‘ਚ ‘ਵਿਕਾਸ ਕ੍ਰਾਂਤੀ ਰੈਲੀ’

0
157

ਚੰਡੀਗੜ੍ਹ (ਗੁਰਜੀਤ ਬਿੱਲਾ) -ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ ‘ਵਿਕਾਸ ਕ੍ਰਾਂਤੀ ਰੈਲੀ’ ਦਾ ਆਯੋਜਨ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਦੋਆਬੇ ‘ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ | ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ | ਸ਼ੁੱਕਰਵਾਰ ਨੂੰ ਬੁਲਾਰੇ ਗੋਬਿੰਦਰ ਮਿਤਲ ਨਾਲ ਮੀਡੀਆ ਨੂੰ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਨਵੇਂ ਰਾਹ ‘ਤੇ ਲਿਜਾਣ ਲਈ ‘ਆਪ’ ਦੀ ਪੰਜਾਬ ਸਰਕਾਰ ਵਿਕਾਸ ਕ੍ਰਾਂਤੀ ਲਿਆ ਰਹੀ ਹੈ | ਉਨ੍ਹਾ ਕਿਹਾ ਕਿ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਅਤੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੀ ਹੈ | ਇਸ ‘ਵਿਕਾਸ ਕ੍ਰਾਂਤੀ ਰੈਲੀ’ ‘ਚ 867.68 ਕਰੋੜ ਰੁਪਏ ਦੇ ਪ੍ਰੋਜੈਕਟ ਗਤੀਸ਼ੀਲ ਹੋਣਗੇ | ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ | ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ | ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ | ਹੁਸ਼ਿਆਰਪੁਰ ਦੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ |

LEAVE A REPLY

Please enter your comment!
Please enter your name here