ਪੰਜਾਬ ਸਣੇ 15 ਸੂਬਿਆਂ ‘ਚ ਅਗਲੇ 5 ਦਿਨ ਭਾਰੀ ਮੀਂਹ ਦੀ ਚਿਤਾਵਨੀ

0
287

ਚੰਡੀਗੜ੍ਹ : ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ‘ਚ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ | ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੰਮੂ-ਕਸਮੀਰ ‘ਚ 10 ਜੁਲਾਈ (ਐਤਵਾਰ) ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ | ਇਸ ਦੇ ਨਾਲ ਹੀ ਮੀਂਹ ਕਾਰਨ ਤੇਲੰਗਾਨਾ ਅਤੇ ਗੁਜਰਾਤ ਸਮੇਤ ਕਈ ਹੋਰ ਰਾਜਾਂ ਵਿਚ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆ ਸ਼ੁਰੂ ਹੋ ਗਈ ਹੈ | ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਪੰਜਾਬ ‘ਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ | ਮੌਸਮ ਵਿਭਾਗ ਨੇ ਆਪਣੇ ਬੁਲੇਟਿਨ ‘ਚ ਕਿਹਾ ਕਿ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਹੋਣ ਪੈਣ ਦੀ ਸੰਭਾਵਨਾ ਹੈ |
ਰਿਪੋਰਟ ਅਨੁਸਾਰ 13 ਜੁਲਾਈ ਤੱਕ ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਗੁਜਰਾਤ, ਕੇਰਲ, ਮਾਹੇ (ਕੇਰਲ ‘ਚ ਵੀ), ਕਰਨਾਟਕ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪਵੇਗਾ | 10 ਜੁਲਾਈ ਨੂੰ ਜੰਮੂ-ਕਸ਼ਮੀਰ, 10, 11 ਅਤੇ 12 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਅਤੇ 11 ਅਤੇ 12 ਜੁਲਾਈ ਨੂੰ ਉੱਤਰਾਖੰਡ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ | ਉੱਤਰ ਪ੍ਰਦੇਸ਼ ਵਿੱਚ ਬਿਜਲੀ ਅਤੇ ਗਰਜ ਦੇ ਨਾਲ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ | ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ‘ਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ |
ਸ਼ਨੀਵਾਰ ਦੁਪਹਿਰ ਅਹਿਮਦਾਬਾਦ ‘ਚ ਮਨ ਲਓ ਬੱਦਲ ਹੀ ਫਟ ਗਏ ਹੋਣ | ਸਿਰਫ਼ ਦੋ ਘੰਟੇ ‘ਚ ਹੀ ਉਸਮਾਨਪੁਰਾ ਇਲਾਕੇ ‘ਚ 9 ਇੰਚ ਤੇ ਗੋਮਤੀਪੁਰ, ਵਿਰਾਟਨਗਰ ਅਤੇ ਚਕੂੜੀਆ ‘ਚ 6 ਇੰਚ ਪਾਣੀ ਡਿੱਗਾ | ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਤਿੰਨ ਦਿਨਾਂ ‘ਚ ਬਿਜਲੀ ਡਿੱਗਣ ਨਾਲ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ |

LEAVE A REPLY

Please enter your comment!
Please enter your name here