ਮੋਦੀ ਨੂੰ ਅਮੀਰਾਂ ਦੀ ਚਿੰਤਾ, ਗਰੀਬਾਂ ਦੀ ਨਹੀਂ : ਖੜਗੇ

0
131

ਜੈਪੁਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਵੇਂ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਪਰ ਰਾਜਸਥਾਨ ’ਚ ਇੱਕ ਵਾਰ ਫਿਰ ਕਾਂਗਰਸ ਦੀ ਹੀ ਸਰਕਾਰ ਬਣੇਗੀ।
ਭਰਤਪੁਰ ਜ਼ਿਲ੍ਹੇ ਦੇ ਵੈਰ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਦੋਸ਼ ਲਾਇਆਭਾਜਪਾ ਅਮੀਰਾਂ ਨੂੰ ਹੋਰ ਅਮੀਰ ਅਤੇ ਗਰੀਬ ਲੋਕਾਂ ਨੂੰ ਹੋਰ ਗਰੀਬ ਬਣਾਉਣ ਦਾ ਕੰਮ ਕਰਦੀ ਹੈ।
ਅਸੀਂ ਗਰੀਬਾਂ ਲਈ ਕੁਝ ਬੋਲਦੇ ਹਾਂ ਤਾਂ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਇਹ ਸਾਰੇ ਰਿਉੜੀਆਂ, ਪੈਸੇ ਵੰਡ ਰਹੇ ਹਨ। ਅਸੀਂ ਤਾਂ ਗਰੀਬ ਲੋਕਾਂ ਨੂੰ ਦੇ ਰਹੇ ਹਾਂ। ਮੋਦੀ ਸਰਕਾਰ ਨੇ ਤਾਂ ਅਮੀਰਾਂ ਦਾ 15 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ। ਜਦੋਂ ਅਸੀਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰੋ ਤਾਂ ਨਹੀਂ ਕੀਤਾ।

LEAVE A REPLY

Please enter your comment!
Please enter your name here