ਚੰਡੀਗੜ੍ਹ : ਸਿਰਸਾ ਦਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ’ਚੋਂ ਬਾਹਰ ਆਉਣ ਵਾਲਾ ਹੈ। ਉਸ ਦੀ ਫਰਲੋ ਮਨਜ਼ੂਰ ਹੋ ਗਈ ਹੈ। ਇਸ ਵਾਰ ਰਾਮ ਰਹੀਮ 21 ਦਿਨਾਂ ਦੇ ਲਈ ਜੇਲ੍ਹ ’ਚੋਂ ਬਾਹਰ ਆਵੇਗਾ। ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ’ਚ ਰਹੇਗਾ। ਉਹ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਉਸ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ।




