ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਸੋਮਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਅਗਵਾਈ ਹੇਠ ‘ਆਪ’ ਦਾ ਵਫਦ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲਿਆ। ਚੱਢਾ ਨੇ ਕਿਹਾ ਕਿ ਭਾਜਪਾ ਸੋਸ਼ਲ ਮੀਡੀਆ ’ਤੇ ਹਾਸੋਹੀਣੀ ਸਮਗਰੀ ਪੋਸਟ ਕਰਕੇ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਕੇਜਰੀਵਾਲ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਕੇਜਰੀਵਾਲ ਦੀ ਚਰਿੱਤਰ ਹੱਤਿਆ ਕਰ ਰਹੀ ਹੈ।
ਉਨ੍ਹਾ ਕਿਹਾਰਾਜਨੀਤੀ ’ਚ ਵੀ ਕੁਝ ਮਰਿਆਦਾ ਹੋਣੀ ਚਾਹੀਦੀ ਹੈ। ਮੇਰੀ ਭਾਜਪਾ ਨੂੰ ਬੇਨਤੀ ਹੈ ਕਿ ਉਹ ਲੋਕਾਂ ਦੀ ਚਰਿੱਤਰ ਹੱਤਿਆ ਨੂੰ ਰੋਕੇ। ਜੇਕਰ ਤੁਸੀਂ ਕੇਜਰੀਵਾਲ ਨਾਲ ਲੜਨਾ ਚਾਹੁੰਦੇ ਹੋ ਤਾਂ ਚੋਣ ਮੈਦਾਨ ’ਚ ਲੜੋ। ਸਾਨੂੰ ਯਕੀਨ ਹੈ ਕਿ ਚੋਣ ਕਮਿਸ਼ਨ ਢੁਕਵੀਂ ਕਾਰਵਾਈ ਕਰੇਗਾ। ‘ਆਪ’ ਨੇ ਦੋਸ਼ ਲਾਇਆ ਹੈ ਕਿ ਭਾਜਪਾ ਲੋਕ ਪ੍ਰਤੀਨਿਧ ਕਾਨੂੰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ।