ਸ੍ਰੀਨਗਰ : ਐਤਵਾਰ ਰਾਤ ਘੱਟੋ-ਘੱਟ ਤਾਪਮਾਨ ਸਿਫਰ ਤੋਂ ਹੇਠਾਂ ਜਾਣ ਕਾਰਨ ਸੋਮਵਾਰ ਸਵੇਰੇ ਸ੍ਰੀਨਗਰ ਸਮੇਤ ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ ਤੇ ਤਾਪਮਾਨ ’ਚ ਗਿਰਾਵਟ ਕਾਰਨ ਕਸ਼ਮੀਰ ’ਚ ਸੀਤ ਲਹਿਰ ਸ਼ੁਰੂ ਹੋ ਗਈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫੀ 0.8 ਡਿਗਰੀ ਸੈਲਸੀਅਸ ਸੀ, ਜੋ ਸਾਲ ਦੇ ਇਸ ਸੀਜ਼ਨ ਲਈ ਆਮ ਨਾਲੋਂ 1.2 ਡਿਗਰੀ ਸੈਲਸੀਅਸ ਘੱਟ ਹੈ।