16.2 C
Jalandhar
Monday, December 23, 2024
spot_img

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸੰਬੰਧੀ ਸਪੱਸ਼ਟੀਕਰਨ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਨੇ ਮੰਗਲਵਾਰ ਸਪੱਸ਼ਟ ਕੀਤਾ ਕਿ ਕੰਮ ਦੇ ਘੰਟਿਆਂ ਸੰਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜਾਰੀ ਪੱਤਰ ਦੀ ਗਲਤ ਵਿਆਖਿਆ ਕ੍ਰੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ’ਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ’ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ ਤੋਂ ਵੱਧ 12 ਘੰਟਿਆਂ ਤੱਕ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਇਸ ਦੀ ਗਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ, ਜੋ ਕਿ ਗਲਤ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ, ਜਿਸ ਵਿੱਚ ਆਰਾਮ ਦਾ ਸਮਾਂ (ਰੈੱਸਟ ਇੰਟਰਵਲਜ਼) ਸ਼ਾਮਲ ਨਹੀਂ। ਬੁਲਾਰੇ ਨੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ ਹਫਤੇ ’ਚ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ। ਜੇਕਰ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜ਼ਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿੱਚ ਕੰਮ ਕਰਨ ਵਾਲਾ ਵਰਕਰ ਜੇ ਇੱਕ ਕੰਮਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸ ਨੂੰ ਦਿਹਾੜੀ ਤੋਂ ਦੋ ਗੁਣਾਂ ਵੱਧ ਤਨਖਾਹ ਦੇਣੀ ਲਾਜ਼ਮੀ ਹੈ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਫੈਕਟਰੀ ਐਕਟ ਅਤੇ ਰੂਲਜ਼ ਅਨੁਸਾਰ ਕੋਈ ਵੀ ਵਰਕਰ ਲਗਾਤਾਰ 7 ਦਿਨ ਤੋਂ ਵੱਧ ਓਵਰਟਾਈਮ ਨਹੀਂ ਕਰਵਾਇਆ ਜਾ ਸਕਦਾ। ਇਸ ਦੇ ਨਾਲ ਹੀ ਇੱਕ ਹਫਤੇ ਵਿੱਚ ਕਿਸੇ ਵੀ ਵਰਕਰ ਦੇ ਕੰਮਕਾਜੀ ਘੰਟੇ 60 ਤੋਂ ਵੱਧ ਨਹੀਂ ਹੋ ਸਕਦੇ ਤੇ ਨਾ ਹੀ ਇੱਕ ਪੰਦਰਵਾੜੇ ਵਿੱਚ ਕਿਸੇ ਵਰਕਰ ਦੇ ਕੰਮਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।

Related Articles

LEAVE A REPLY

Please enter your comment!
Please enter your name here

Latest Articles