ਪਰਾਲੀ ਸਾੜਨ ਤੋਂ ਰੋਕਣ ਲਈ ਸਹਾਇਤਾ ਰਾਸ਼ੀ ਦਿਓ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਦਿੱਲੀ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਦੇ ਕਿਸਾਨਾਂ ਨਾਲ ਹਮਦਰਦੀ ਦਿਖਾਉਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਖਲਨਾਇਕ ਬਣਾ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਹਾਇਤਾ ਰਾਸ਼ੀ ਦੇਵੇ। ਕੋਰਟ ਨੇ ਦਿੱਲੀ, ਪੰਜਾਬ ਤੇ ਯੂ ਪੀ ਦੀਆਂ ਸਰਕਾਰਾਂ ਨੂੰ ਫਟਕਾਰਦਿਆਂ ਕਿਹਾ ਕਿ ਪਿਛਲੇ ਛੇ ਸਾਲਾਂ ਵਿਚ ਇਹ ਸਭ ਤੋਂ ਪ੍ਰਦੂਸ਼ਤ ਨਵੰਬਰ ਰਿਹਾ ਹੈ। ਸਮੱਸਿਆ ਕੋਰਟ ਨੂੰ ਪਤਾ ਹੈ ਪਰ ਹੱਲ ਤੁਸੀਂ ਕਰਨਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕਿਹਾ ਕਿ ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਦੀ ਹਦਾਇਤ ਕਰਨ ਦੇ ਨਾਲ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖਲਨਾਇਕ ਬਣਾ ਦਿੱਤਾ ਜਾਂਦਾ ਹੈ। ਉਨ੍ਹਾਂ ਦਾ ਪੱਖ ਕੋਈ ਨਹੀਂ ਸੁਣਦਾ। ਕਿਸਾਨਾਂ ਦੀ ਕੋਈ ਤਾਂ ਮਜਬੂਰੀ ਹੁੰਦੀ ਹੋਵੇਗੀ।