ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਪੰਜਾਬ ਕੈਬਨਿਟ ’ਚ ਫੇਰਬਦਲ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ। ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਹੋਵੇਗੀ।
ਮੀਤ ਹੇਅਰ ਕੋਲ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਹੀ ਰਹਿ ਗਿਆ ਹੈ। ਜੌੜਾਮਾਜਰਾ ਕੋਲ ਡਿਫੈਂਸ ਸਰਵਿਸ ਵੈੱਲਫੇਅਰ, ਸੁਤੰਤਰਤਾ ਸੈਨਾਨੀ, ਬਾਗਬਾਨੀ ਵਿਭਾਗ, ਮਾਈਨਿੰਗ ਵਿਭਾਗ, ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਹੋਣਗੇ। ਮੁੱਖ ਮੰਤਰੀ ਕੋਲ ਹੁਣ 11 ਵਿਭਾਗ ਹੋਣਗੇ। ਮੀਤ ਹੇਅਰ ਕੋਲੋਂ 4 ਵਿਭਾਗ ਵਾਪਸ ਲਏ ਗਏ ਹਨ। ਜਿਨ੍ਹਾਂ ਵਿੱਚੋਂ ਤਿੰਨ ਵਿਭਾਗ ਜੌੜਾਮਾਜਰਾ ਨੂੰ ਦਿੱਤੇ ਗਏ ਹਨ, ਜਦਕਿ ਸਾਇੰਸ ਤਕਨੀਕ ਤੇ ਵਾਤਾਵਰਣ ਵਿਭਾਗ ਮੁੱਖ ਮੰਤਰੀ ਨੇ ਆਪਣੇ ਕੋਲ ਰੱਖਿਆ ਹੈ।