25.8 C
Jalandhar
Monday, September 16, 2024
spot_img

ਮੈਨੂੰ ਸ਼ੱਕ ਹੈ ਮੋਦੀ ਚਾਹ ਬਣਾਉਣੀ ਵੀ ਨਹੀਂ ਜਾਣਦੇ : ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰਾਂ ਦੇ ਨਾਲ ਰਾਜਸਥਾਨ ਦੇ ਸੀਕਰ ਅਤੇ ਅਲਵਰ ਜ਼ਿਲ੍ਹਿਆਂ ਦੇ ਕਈ ਵਿਧਾਨ ਸਭਾ ਹਲਕਿਆਂ ’ਚ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ’ਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਸਥਾਨ ’ਚ ਬਦਲਾਅ ਦਾ ਸਬੂਤ ਹੈ। ਜਿਵੇਂ ਅੱਜ ਰਾਜਸਥਾਨ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਇਕੱਠੀ ਹੋਈ ਹੈ, ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਇਸ ਵਾਰ ਰਾਜਸਥਾਨ ’ਚ ਭਗਵਾਨ ਹੂੰਝਾ ਫੇਰ ਰਹੇ ਹਨ। ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਸੇ ਕਰਕੇ ਮੈਂ ਪੰਜਾਬ ਦਾ ਮੁੱਖ ਮੰਤਰੀ ਬਣ ਸਕਿਆ। ਇਹ ਪਾਰਟੀ ਆਮ ਲੋਕਾਂ ਨੂੰ ਵਿਧਾਇਕ, ਸੰਸਦ ਮੈਂਬਰ ਅਤੇ ਚੇਅਰਮੈਨ ਬਣਾਉਂਦੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਵਿੱਚ ਵੱਡੇ ਲੋਕਾਂ ਨੂੰ ਮੌਕੇ ਮਿਲਦੇ ਹਨ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ। ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ।
2 ਕਰੋੜ ਨੌਕਰੀਆਂ ਦੀ ਗੱਲ ਤਾਂ ਜੁਮਲਾ ਹੀ ਨਿਕਲੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੀ ਅੱੈਮ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ, ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾ ਨੂੰ ਚਾਹ ਬਣਾਉਣੀ ਵੀ ਨਹੀਂ ਆਉਂਦੀ। ਉਨ੍ਹਾ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

Related Articles

LEAVE A REPLY

Please enter your comment!
Please enter your name here

Latest Articles