ਕਿਸਾਨਾਂ ਵੱਲੋਂ ਰੇਲਾਂ ਦਾ ਵੀ ਚੱਕਾ ਜਾਮ

0
134

ਜਲੰਧਰ ਕੈਂਟ : ਗੰਨੇ ਦਾ ਭਾਅ ਦਾ ਐਲਾਨ ਕਰਾਉਣ, ਗੰਨੇ ਦੀ ਫਸਲ ਦੇ ਬਕਾਏ ਲੈਣ, ਖੰਡ ਮਿੱਲਾਂ ਸ਼ੁਰੂ ਕਰਾਉਣ ਅਤੇ ਮੰਡ ਖੇਤਰ ’ਚ ਹੜ੍ਹਾਂ ਕਾਰਨ ਤਬਾਹ ਹੋਈ ਗੰਨੇ ਦੀ ਫਸਲ ਦੇ ਮੁਆਵਜੇ ਲਈ ਧੰਨੋਵਾਲੀ ਫਾਟਕ ਨਜ਼ਦੀਕ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾ ਕੇ ਬੈਠੀਆਂ ਕਿਸਾਨ ਜੱਥੇਬੰਦੀਆਂ ਨੇ ਵੀਰਵਾਰ ਧੰਨੋਵਾਲੀ ਫਾਟਕ ’ਤੇ ਰੇਲਾਂ ਦਾ ਚੱਕਾ ਵੀ ਜਾਮ ਕਰ ਦਿੱਤਾ। ਉਨ੍ਹਾਂ ਨੇ ਅੰਮਿ੍ਰਤਸਰ ਸ਼ਤਾਬਦੀ ਨੂੰ ਅੱਗੇ ਨਹੀਂ ਵਧਣ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਅਜੇ ਵੀ ਨਾ ਜਾਗੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here