ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਕਿਹਾ ਕਿ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਦੇ ਉਪ ਰਾਜਪਾਲ ਨੂੰ ਰਾਜਪਾਲਾਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਅਧਿਐਨ ਕਰਨ ਦੀ ਲੋੜ ਹੈ | ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜਪਾਲ ਬਿਨਾਂ ਕਾਰਵਾਈ ਕੀਤੇ ਬਿੱਲਾਂ ਨੂੰ ਅਣਮਿੱਥੇ ਸਮੇਂ ਲਈ ਰੋਕ ਨਹੀਂ ਸਕਦੇ |



