’84 ਦੰਗੇ : 6 ਦੋਸ਼ੀਆਂ ਨੂੰ ਬਰੀ ਕਰਨ ਖਿਲਾਫ਼ ਵਿਸ਼ੇਸ਼ ਪਟੀਸ਼ਨ ਦੀ ਇਜਾਜ਼ਤ

0
184

ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜੂਰੀ ਦੇ ਦਿੱਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਖਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਆਪਣੀ ਮਨਜੂਰੀ ਦੇ ਦਿੱਤੀ ਹੈ, ਜਿਸ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਛੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਉਪ ਰਾਜਪਾਲ ਦਫਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਸਕਸੈਨਾ ਨੇ ਮਾਮਲੇ ’ਚ ਕਥਿਤ ਤੌਰ ’ਤੇ ਦੇਰੀ ਲਈ ਦਿੱਲੀ ਸਰਕਾਰ ਦੀ ਨੁਕਤਾਚੀਨੀ ਕੀਤੀ। ਗ੍ਰਹਿ ਵਿਭਾਗ ਨੂੰ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਨ ਅਤੇ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਸੱਤ ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਇਹ ਮਾਮਲਾ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਥਾਣਾ (ਹੁਣ ਸੁਭਾਸ਼ ਪਲੇਸ) ਖੇਤਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਲੁੱਟ-ਖੋਹ ਅਤੇ ਦੰਗਿਆਂ ਨਾਲ ਸਬੰਧਤ ਹੈ, ਜਿਸ ਵਿੱਚ ਛੇ ਮੁਲਜ਼ਮ ਹਰੀ ਲਾਲ, ਮੰਗਲ, ਧਰਮਪਾਲ, ਆਜਾਦ, ਓਮ ਪ੍ਰਕਾਸ਼ ਅਤੇ ਅਬਦੁਲ ਹਬੀਬ ਸ਼ਾਮਲ ਹਨ।

LEAVE A REPLY

Please enter your comment!
Please enter your name here